Punjab School Holidays: ਪੰਜਾਬ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ!

Punjab School Holidays: ਪੰਜਾਬ ਸਰਕਾਰ ਵੱਲੋਂ ਪਹਿਲਾਂ ਸਕੂਲਾਂ ਦਾ ਸਮਾਂ ਬਦਲਿਆਂ ਗਿਆ ਅਤੇ ਹੁਣ ਇਸ ਗਰਮੀ ਦੇ ਵਿਚਕਾਰ ਸਕੂਲਾਂ (Summer Vacation) ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਪੰਜਾਬ ਵਿੱਚ ਇਸ ਵੇਲੇ ਅੱਤ ਦੀ ਗਰਮੀ ਪੈ ਰਹੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।


 ਪੰਜਾਬ ਦੇ ਸਾਰੇ ਸਕੂਲ ਕੱਲ ਤੋ ਭਾਵ 21 ਮਈ 2024 ਤੋਂ ਲੈ ਕੇ 30 ਜੂਨ 2024 ਤਕ ਬੰਦ ਰਹਿਣਗੇ I ਇਸ ਵਾਰ ਗਰਮੀਆਂ ਦੀਆਂ ਛੁੱਟੀਆਂ 10 ਦਿਨ ਪਹਿਲਾਂ ਹੀ ਪੈ ਗਈਆਂ ਹਨ | ਜੋ ਕਿ ਪਹਿਲਾ 1 ਜੂਨ 2024 ਤੋਂ ਪੈਣੀਆਂ ਸਨ । ਸੋ ਸਰਕਾਰ ਨੇ 21 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿਤਾ ਹੈ |

Comments